Home » ਸਿੱਖਿਆ » ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ

News Portal Development Companies In India

ਮਾਨਸਿਕ ਤੰਦਰੁਸਤੀ ਵਿਿਦਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ: ਡਾ. ਸੇਵਕ ਸਿੰਘ

ਤਲਵੰਡੀ ਸਾਬੋ,10 ਅਕਤੂਬਰ (ਅੰਮ੍ਰਿਤ ਮਲਕਾਣਾ)ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਕਾਮਰਸ ਵਿਭਾਗ ਅਤੇ ਮਾਤਾ ਨਾਨਕੀ ਜੀ ਅਕਾਦਮਿਕ ਅਤੇ ਧਾਰਮਿਕ ਮੁਫ਼ਤ ਵਿੱਦਿਆ ਯੋਜਨਾ ਕਮੇਟੀ ਦੇ ਸਾਂਝੇ ਉਪਰਾਲੇ ਸਦਕਾ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਸੇਵਕ ਸਿੰਘ, ਅਨੰਦਪੁਰ ਸਾਹਿਬ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਵਿਿਦਆਰਥਣਾਂ ਨੂੰ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਧਾਰਮਿਕ ਅਧਿਆਪਕ ਪ੍ਰੋ. ਅਰਸ਼ਦੀਪ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ।
ਆਪਣੇ ਸੰਬੋਧਨ ਦੌਰਾਨ ਡਾ. ਸੇਵਕ ਸਿੰਘ ਨੇ ਕਿਹਾ ਕਿ ਅਜੋਕੇ ਮੁਕਾਬਲੇ ਭਰੇ ਯੁੱਗ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ, ਭਵਿੱਖ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਚੁਣੌਤੀਆਂ ਕਾਰਨ ਵਿਿਦਆਰਥਣਾਂ ਮਾਨਸਿਕ ਤਣਾਅ ਦਾ ਸਾਹਮਣਾ ਕਰ ਸਕਦੀਆਂ ਹਨ। ਅਜਿਹੇ ਸਮੇਂ ਵਿੱਚ ਨਕਾਰਾਤਮਕ ਵਿਚਾਰਾਂ ਤੋਂ ਬਚਣਾ, ਸਕਾਰਾਤਮਕ ਨਜ਼ਰੀਆ ਅਪਣਾਉਣਾ ਅਤੇ ਆਪਣੀਆਂ ਭਾਵਨਾਵਾਂ ਨੂੰ ਸਹੀ ਢੰਗ ਨਾਲ ਪ੍ਰਗਟ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਿਦਆਰਥਣਾਂ ਨੂੰ ਆਪਣੀਆਂ ਸਮੱਸਿਆਵਾਂ ਪਰਿਵਾਰਕ ਮੈਂਬਰਾਂ, ਅਧਿਆਪਕਾਂ ਅਤੇ ਭਰੋਸੇਯੋਗ ਵਿਅਕਤੀਆਂ ਨਾਲ ਸਾਂਝੀਆਂ ਕਰਨ ਦੇ ਨਾਲ-ਨਾਲ ਲੋੜ ਪੈਣ ’ਤੇ ਮਾਹਿਰਾਂ ਦੀ ਸਹਾਇਤਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਾਨਸਿਕ ਤੰਦਰੁਸਤੀ ਵਿਅਕਤੀ ਦੇ ਆਤਮ-ਵਿਸ਼ਵਾਸ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਰਾਜਨਦੀਪ ਕੌਰ ਨੇ ਵਿਿਦਆਰਥਣਾਂ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਡਾ. ਸੇਵਕ ਸਿੰਘ ਦਾ ਧੰਨਵਾਦ ਕੀਤਾ।
ਅੰਤ ਵਿੱਚ ਪ੍ਰੋ. ਸ਼ਾਲਿਨੀ ਸਹਿਗਲ ਅਤੇ ਕਾਲਜ ਪ੍ਰਬੰਧਕਾਂ ਵੱਲੋਂ ਮੁੱਖ ਬੁਲਾਰੇ ਨੂੰ ਸਨਮਾਨਿਤ ਕੀਤਾ ਗਿਆ।
ਇਸ ਜਾਗਰੂਕਤਾ ਲੈਕਚਰ ਦਾ ਮੁੱਖ ਉਦੇਸ਼ ਵਿਿਦਆਰਥਣਾਂ ਨੂੰ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਪ੍ਰਤੀ ਸੁਚੇਤ ਕਰਨਾ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਵਧਾਉਣਾ ਅਤੇ ਜੀਵਨ ਦੀਆਂ ਚੁਣੌਤੀਆਂ ਦਾ ਸਕਾਰਾਤਮਕ ਢੰਗ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕਰਨਾ ਸੀ। ਕਾਲਜ ਵੱਲੋਂ ਵਿਿਦਆਰਥਣਾਂ ਦੇ ਬੌਧਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਨਿਰੰਤਰ ਕੀਤੇ ਜਾਂਦੇ ਹਨ, ਜੋ ਉਨ੍ਹਾਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਜੀਵਨ ਦੀਆਂ ਮਹੱਤਵਪੂਰਨ ਕਦਰਾਂ-ਕੀਮਤਾਂ ਨੂੰ ਸਮਝਣ ਵਿੱਚ ਵੀ ਸਹਾਇਤਾ ਕਰਦੇ ਹਨ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।

Leave a Comment

Will the middle class get relief from the first general budget of Modi 3.0?