Home » ਪੰਜਾਬ » ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

News Portal Development Companies In India

ਚੰਡੀਗੜ੍ਹ/ਮਾਨਸਾ : ਮੰਗਲਵਾਰ ਨੂੰ ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। ਮਾਨ ਨੇ ਕਿਹਾ ਕਿ ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਪੁਲਸ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜੇਕਰ ਇਸ ਘਟਨਾ ਦੀ ਸਾਜ਼ਿਸ਼ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਮਾਨ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਅਸੀਂ ਯੁੱਧ ਛੇੜਿਆ ਹੋਇਆ ਹੈ। ਇਸ ਮਾਮਲੇ ਵਿਚ ਕਿਸੇ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਭਾਵੇਂ ਕੋਈ ਵੀ ਹੋਵੇ ਅਤੇ ਉਸ ਦੀ ਜਿੰਨੀ ਮਰਜ਼ੀ ਪਹੁੰਚ ਹੋਵੇ ਦੋਸ਼ੀਆਂ ਨੂੰ ਕਿਸੇ ਕੀਮਤ ‘ਤੇ ਨਹੀਂ ਬਖਸ਼ਾਂਗੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ।

Leave a Comment

Will the middle class get relief from the first general budget of Modi 3.0?