Home » Today In Focus » ਭਾਕਿਯੂ (ਉਗਰਾਹਾਂ) ਨੇ ਪੰਜਾਬ ਬੰਦ ਦੇ ਮੱਦੇਨਜ਼ਰ ਕੀਤਾ ਜ਼ੋਰਦਾਰ ਰੋਸ ਮੁਜ਼ਾਹਰਾ;ਸੈਂਕੜੇ ਕਿਸਾਨ ਹੋਏ ਸ਼ਾਮਿਲ

ਭਾਕਿਯੂ (ਉਗਰਾਹਾਂ) ਨੇ ਪੰਜਾਬ ਬੰਦ ਦੇ ਮੱਦੇਨਜ਼ਰ ਕੀਤਾ ਜ਼ੋਰਦਾਰ ਰੋਸ ਮੁਜ਼ਾਹਰਾ;ਸੈਂਕੜੇ ਕਿਸਾਨ ਹੋਏ ਸ਼ਾਮਿਲ

News Portal Development Companies In India

 

ਤਲਵੰਡੀ ਸਾਬੋ ,15 ਅਕਤੂਬਰ (ਅੰਮ੍ਰਿਤ ਮਲਕਾਣਾ ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾ ਕੇ ਸਜ਼ਾਵਾਂ ਦਵਾਉਣ ਅਤੇ ਇਹਨਾਂ ਦੋਸ਼ੀਆਂ ਨੂੰ ਨਸ਼ੇ ਵੇਚਣ ਦੀ ਖੁੱਲ੍ਹ ਦੇਣ ਵਾਲੇ ਪੁਲਿਸ ਅਫ਼ਸਰ ਤੇ ਹੋਰ ਸਿਆਸੀ ਲੀਡਰਾਂ ਦਾ ਪਰਦਾਫਾਸ਼ ਕਰਕੇ ਉਹਨਾਂ ਖਿਲਾਫ਼ ਵੀ ਬਣਦੀ ਕਾਰਵਾਈ ਕਰਵਾਉਣ ਲਈ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਵੱਲੋਂ ਤਲਵੰਡੀ ਸਾਬੋ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ,ਜ਼ਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਰਾਜਗੱਦੀ ‘ਤੇ ਆਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਸ਼ਰੇ੍ਹਆਮ ਨਸ਼ੇ ਦਾ ਕਾਰੋਬਾਰ ਵਧ ਰਿਹਾ ਹੈ ਤੇ ਨਸ਼ਿਆਂ ਨਾਲ ਨਿੱਤ ਦਿਨ ਨੌਜਵਾਨ ਮਰ ਰਹੇ ਹਨ। ਉਹਨਾਂ ਕਿਹਾ ਕਿ ਇਹ ਨਸਿਆਂ ਦੇ ਕਾਰੋਬਾਰ ਸਰਕਾਰ ਅਤੇ ਪੁਲਿਸ ਅਫ਼ਸਰਾਂ ਦੇ ਸਹਿਯੋਗ ਨਾਲ ਲਗਾਤਾਰ ਵੱਧ ਰਹੇ ਹਨ ਅਤੇ ਪਿਛਲੀਆਂ ਸਰਕਾਰਾਂ ਭਾਵੇਂ ਅਕਾਲੀ-ਭਾਜਪਾ ਗਠਜੋੜ ਸਰਕਾਰ ਹੋਵੇ ਜਾਂ ਕਾਂਗਰਸੀ ਸਰਕਾਰ ਉਦੋਂ ਤੋਂ ਲਗਾਤਾਰ ਹੀ ਸਾਰੀਆਂ ਪਾਰਟੀਆਂ ਨਸ਼ੇ ਦੇ ਕਾਰੋਬਾਰ ਨੂੰ ਫੈਲਾਉਣ ਦੀਆਂ ਦੋਸ਼ੀ ਹਨ।ਪਰਵਿੰਦਰ ਝੋਟੇ ਦੇ ਕਤਲ ਨੇ ਇਹ ਦਰਸਾ ਦਿੱਤਾ ਹੈ ਕਿ ਨਸ਼ਾ ਵੇਚਣ ਵਾਲਿਆਂ ਦੇ ਇਸ ਸਰਕਾਰ ‘ਚ ਹੌਂਸਲੇ ਸਿਖਰ ‘ਤੇ ਪਹੁੰਚ ਗਏ ਹਨ।ਉਹਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨੀ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ਾਂ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਕਿਉਂਕਿ ਨਸ਼ਿਆਂ ਦੇ ਵੱਡੇ ਵਪਾਰੀਆਂ ਤੇ ਉਹਨਾਂ ਨੂੰ ਸ਼ਹਿ ਦੇਣ ਵਾਲਿਆਂ ਖਿਲਾਫ਼ ਕਾਰਵਾਈ ਕਰਵਾ ਕੇ ਨਸ਼ੇ ਬੰਦ ਕਰਾਉਣ ਦਾ ਇੱਕੋ-ਇੱਕ ਰਾਹ ਲੋਕ ਏਕਾ ਅਤੇ ਸੰਘਰਸ਼ ਹੀ ਹੈ।
ਇਕੱਠ ‘ਚ ਬਲਾਕ ਜਰਨਲ ਸਕੱਤਰ ਹਰਪ੍ਰੀਤ ਸਿੰਘ ਚੱਠੇਵਾਲਾ,ਕੁਲਵਿੰਦਰ ਸਿੰਘ ਗਿਆਨਾ,ਰਣਜੋਧ ਸਿੰਘ ਮਾਹੀਨੰਗਲ,ਸਿੰਕਦਰ ਸਿੰਘ ਘੁੰਮਣ,ਕਲਕੱਤਾ ਸਿੰਘ ਮਾਣਕਖਾਨਾ, ਭੋਲਾ ਸਿੰਘ ਮਾੜੀ,ਗੁਰਦੀਪ ਸਿੰਘ ਮਾਈਸਰਖਾਨਾ,ਅੰਮ੍ਰਿਤ ਸਿੰਘ ਮੌੜ ਚੜ੍ਹਤ ਸਮੇਤ ਵੱਡੀ ਗਿਣਤੀ ਕਿਸਾਨ ਸ਼ਾਮਿਲ ਹੋਏ।

Leave a Comment

Will the middle class get relief from the first general budget of Modi 3.0?