ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ

ਸੰਗਤ ਮੰਡੀ,16 ਅਕਤੂਬਰ (ਅਮਨ ਸਰਦਾਰਗੜ੍ਹ)
ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ, ਉੱਥੇ ਹੀ ਅੱਜ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਕੈਂਡਲ ਮਾਰਚ ਕੱਢ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਤਲ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।
ਇਹ ਕੈਂਡਲ ਮਾਰਚ ਬਠਿੰਡਾ ਦਿਹਾਤੀ ਦੇ ਯੂਥ ਪ੍ਰਧਾਨ ਨਿਹਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਵਿੱਚ ਕਿਰਨਜੀਤ ਸਿੰਘ ਗਹਿਰੀ, ਬਠਿੰਡਾ ਦਿਹਾਤੀ ਦੀ ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ, ਜੀਵਨਜੋਤ ਕੌਰ ਭੱਟੀ ਮਹਿਲਾ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸੰਗਤ ਦੇ ਸਾਬਕਾ ਚੇਅਰਮੈਨ ਹਰਮੇਲ ਸਿੰਘ ਘੁੱਦਾ ਸਮੇਤ ਬਠਿੰਡਾ ਦਿਹਾਤੀ ਦੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਾਮਲ ਹੋਏ।
ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਹਰ ਔਖੀ ਘੜੀ ਵਿੱਚ ਖੜ੍ਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਜਿਨ੍ਹਾਂ ਹੋਰ ਵਿਅਕਤੀਆਂ ਦੇ ਨਾਮ ਸਾਹਮਣੇ ਆਉਂਦੇ ਹਨ, ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਕੈਂਡਲ ਮਾਰਚ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦੇ ਆਂ ਪਰਿਵਾਰ ਨਾਲ ਹਰ ਦੁੱਖ ਨਾਲ ਦੁੱਖ ਵਿੱਚ ਖੜ੍ਹਨ ਦਾ ਐਲਾਨ ਵੀ ਕੀਤਾ ਕੀਤਾ ਅਤੇ ਇਨਸਾਫ਼ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਬਲਦੇਵ ਸਿੰਘ ਮਹਾਲਾ ਐੱਸ.ਸੀ. ਵਿੰਗ, ਜਸਪਾਲ ਸਿੰਘ ਬਲਾਕ ਪ੍ਰਧਾਨ ਕੋਟਗੁਰੂ, ਸਾਬਕਾ ਮੈਂਬਰ ਜਗਤਾਰ ਸਿੰਘ ਟਿਵਾਣਾ ਘੁੱਦਾ, ਬੂਟਾ ਸਿੰਘ ਟਿਵਾਣਾ ਘੁੱਦਾ, ਬਿੰਦਰ ਸਿੰਘ ਧਾਲੀਵਾਲ ਘੁੱਦਾ, ਬਲਦੇਵ ਸਿੰਘ ਬੰਬੀਹਾ, ਯੂਥ ਬਲਾਕ ਪ੍ਰਧਾਨ ਲਵਦੀਪ ਸਿੰਘ, ਗੁਰਦੇਵ ਸਿੰਘ ਸਰਪੰਚ ਮੰਡਲ ਪ੍ਰਧਾਨ, ਗੁਰਜੇਤ ਸਿੰਘ ਬਾਜਕ, ਐੱਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ, ਯੂਥ ਆਗੂ ਗਗਨ ਰਾਏਕੇ ਕਲਾਂ, ਦਰਸ਼ਨ ਸਿੰਘ ਪਥਰਾਲਾ, ਮਨਜੀਤ ਸਿੰਘ ਸਰਪੰਚ, ਗੋਰਾ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸਾਗਰ ਸਿੰਘ ਨੰਦਗੜ੍ਹ, ਜਤਿੰਦਰ ਸਿੰਘ ਜਿੰਦਾ ਸਾਬਕਾ ਸਰਪੰਚ ਕਲਚਰਾਣੀ, ਅਤੇ ਹਰਪ੍ਰੀਤ ਸਿੰਘ ਬੰਬੀਹਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।









