Home » Lok Masle » ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਬਣਿਆ ਜੁ਼ੁਰਮ- ਡਾ. ਕਲਿਆਣੀ

ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਬਣਿਆ ਜੁ਼ੁਰਮ- ਡਾ. ਕਲਿਆਣੀ

News Portal Development Companies In India

ਨਸ਼ਾ ਤਸਕਰ ਸ਼ਰੇਆਮ ਗੋਲੀਆਂ ਚਲਾ ਕੇ ਆਮ ਲੋਕਾਂ ਨੂੰ ਬਣਾ ਰਹੇ ਹਨ ਨਿਸ਼ਾਨਾ;ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਚਿੰਤਾਜਨਕ

 

ਰਾਮਾਂ ਮੰਡੀ, 18 ਅਕਤੂਬਰ (ਰਾਮਪਾਲ ਅਰੋੜਾ)-ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਵੀ ਹੁਣ ਗੰਭੀਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਸ਼ਾ ਤਸਕਰ ਸ਼ਰ੍ਹੇਆਮ ਗੋਲੀਆਂ ਚਲਾ ਕੇ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਪਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾ. ਸੋਹਨ ਲਾਲ ਕਲਿਆਣੀ ਨੇ ਕਿਹਾ ਕਿ ਪੰਜਾਬ ਵਿੱਚ ਦਿਨੋਂ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ।ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ਹਰ ਸ਼ਾਂਤਮਈ ਸੰਘਰਸ਼ ਦਾ ਉਹ ਸਮਰਥਨ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਪਰਮਿੰਦਰ ਸਿੰਘ ਦਾ ਕਤਲ ਨਸ਼ਾ ਤਸਕਰਾਂ ਅਤੇ ਸਰਕਾਰੀ ਮਸ਼ੀਨਰੀ ਦੇ ਕਥਿਤ ਗੱਠਜੋੜ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਠਜੋੜ ਨੂੰ ਤੋੜਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਅਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਦੀ ਜਾਂਚ ਕਰਵਾਏ ਅਤੇ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਉਣ ਲਈ ਠੋਸ ਕਦਮ ਚੁੱਕੇ।

Leave a Comment

Will the middle class get relief from the first general budget of Modi 3.0?