ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਲਕਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਹੋਈ ਵਿਚਾਰ-ਚਰਚਾ;ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇ ਕੇ ਪਰਿਵਾਰ ਲਈ ਇਨਸਾਫ਼ ਦੀ ਕੀਤੀ ਮੰਗ

ਤਲਵੰਡੀ ਸਾਬੋ,18 ਅਕਤੂਬਰ (ਅੰਮ੍ਰਿਤ ਮਲਕਾਣਾ) ‘ਦ ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ’ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਲਕਾਣਾ ਦੀ ਪ੍ਰਧਾਨਗੀ ਹੇਠ ਤਲਵੰਡੀ ਸਾਬੋ ਵਿਖੇ ਹੋਈ। ਇਸ ਮੀਟਿੰਗ ਦੌਰਾਨ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਏ ਗਏ ਧਰਨੇ ਦੇ ਸਬੰਧ ਵਿੱਚ ਸਰਕਾਰ ਤੋਂ ਇਨਸਾਫ਼ ਦੀ ਮੰਗ ਵੀ ਕੀਤੀ ਗਈ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਵੀ ਵਿਚਾਰ-ਚਰਚਾ ਹੋਈ। ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਲਕਾਣਾ ਨੇ ਸਾਰੇ ਕੈਮਿਸਟ ਸਾਥੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਕੋਈ ਵੀ ਸਾਥੀ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗਲਤ ਵਰਤੋਂ ਨਾ ਕਰੇ ਅਤੇ ਨਾ ਹੀ ਅਜਿਹੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਹੋਵੇ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਸਾਥੀ ਨਸ਼ਿਆਂ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗਲਤ ਵਰਤੋਂ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਖ਼ੁਦ ਉਸ ਦੀ ਹੋਵੇਗੀ ਅਤੇ ਯੂਨੀਅਨ ਅਜਿਹੇ ਮਾਮਲੇ ਵਿੱਚ ਉਸ ਦਾ ਸਾਥ ਨਹੀਂ ਦੇਵੇਗੀ।ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਕੈਮਿਸਟਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਮਲਕਾਣਾ,ਪੱ੍ਰੈਸ ਸਕੱਤਰ ਬਲਕਾਰ ਸਿੰਘ ਜੱਜਲ,ਨਵਦੀਪ ਸਿੰਘ ਨਥੇਹਾ, ਮੰਦਰ ਸਿੰਘ ਫੁੱਲੋਖਾਰੀ,ਗਗਨਦੀਪ ਸਿੰਘ ਸਿੰਗੋ,ਇੱਕਵਾਲ ਸਿੰਘ ਸਿੰਗੋ,ਅਵਤਾਰ ਸਿੰਘ ਕੋਰੇਆਣਾ ,ਸੁਖਮੰਦਰ ਸਿੰਘ ਲਹਿਰੀ ,ਬੂਟਾ ਸਿੰਘ ਜੀਵਨ ਸਿੰਘ ਵਾਲਾ ,ਹਨੀ ਕੁਮਾਰ ਮਲਕਾਣਾ ,ਵੀਰ,ਦਵਿੰਦਰ ਸਿੰਘ ਚੱਕਹੀਰਾ ਸਿੰਘ ਵਾਲਾ ,ਪਰਮਜੀਤ ਸਿੰਘ ਚੱਠੇ ਵਾਲਾ,ਪਰਮਜੀਤ ਸਿੰਘ ਮਾਹੀਨੰਗਲ ਅਤੇ ,ਮਹਿੰਦਰ ਸਿੰਘ ਮਲਕਾਣਾ ਹਾਜ਼ਰ ਸਨ ।









