ਅੱੈਸ.ਅੱੈਮ.ਓ ਤਲਵੰਡੀ ਸਾਬੋ ਖਿਲਾਫ਼ ਉੱਚ ਅਧਿਕਾਰੀਆਂ ਵੱਲੋਂ ਠੋਸ ਕਾਰਵਾਈ ਨਾ ਕਰਨ ਕਰਕੇ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ

ਬਠਿੰਡਾ,18 ਅਕਤੂਬਰ (ਸੰਦੀਪ ਸ਼ੇਰਗਿੱਲ) ਅੱਜ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਮਨੀਸ਼ ਕੁਮਾਰ ਦੀ ਅਗਵਾਈ ਹੇਠ ਹੋਈ।ਜ਼ਿਕਰਯੋਗ ਹੈ ਕਿ ਪੈਰਾ ਮੈਡੀਕਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਵੱਲੋਂ ਪਿਛਲੇ ਦਿਨੀਂ ਲੁਧਿਆਣਾ ਵਿਖੇ ਮੀਟਿੰਗ ਕਰਕੇ ਮਿਤੀ 19 ਅਕਤੂਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੀਆਂ ਤਿਆਰੀਆਂ ਅੱਜ ਜ਼ਿਲ੍ਹਾ ਪੱਧਰ ‘ਤੇ ਮੁਕੰਮਲ ਕਰ ਲਈਆਂ ਗਈਆਂ ਹਨ ਆਗੂਆਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਦੀਆਂ ਹੱਕੀ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਕੀਤੀਆਂ ਗਈਆਂ। ਪਿਛਲੇ ਦਿਨੀਂ ਜਥੇਬੰਦੀ ਦੇ ਆਗੂਆਂ ਦੀ ਚੰਡੀਗੜ੍ਹ ਵਿਖੇ ਦੋਵਾਂ ਸਿਹਤ ਡਾਇਰੈਕਟਰਾਂ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਕੁੱਝ ਮੰਗਾਂ ‘ਤੇ ਸਹਿਮਤੀ ਬਣੀ ਸੀ ਕਿ ਇਹ ਜ਼ਲਦੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।ਪਰ ਉਸ ਤੋਂ ਬਾਅਦ ਡਾਇਰੈਕਟਰ ਦਫ਼ਤਰ ਵੱਲੋਂ ਜੋ ਪ੍ਰੋਸੀਡਿੰਗ ਜਾਰੀ ਕੀਤੀ ਗਈ ਉਸ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਅਮਲ ਵਿੱਚ ਲਿਆਉਣ ਦਾ ਕੋਈ ਜ਼ਿਕਰ ਨਹੀਂ ਸੀ ਬਲਕਿ ਸਾਰੀਆਂ ਮੰਗਾਂ ਦੇ ਜਵਾਬ ਟਾਲ-ਮਟੋਲ ਵਾਲੀ ਨੀਤੀ ਨਾਲ ਦਿੱਤੇ ਗਏ ਅਤੇ ਜਥੇਬੰਦੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਸ ਕਰਕੇ ਜਥੇਬੰਦੀ ਨੇ ਡਾਇਰੈਕਟਰ ਦਫ਼ਤਰ ਦੀ ਪ੍ਰੋਸੀਡਿੰਗ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਕਿਹਾ ਕਿ ਸਿਹਤ ਡਾਇਰੈਕਟਰ ਤੇ ਸਿਹਤ ਮੰਤਰੀ ਮੰਗਾਂ ਪੂਰੀਆਂ ਕਰਨ ਲਈ ਗੰਭੀਰ ਨਹੀਂ ਹਨ। ਇਸ ਲਈ 19 ਅਕਤੂਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਸਮੂਹ ਪੈਰਾਮੈਡੀਕਲ ਕਾਮੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਧਰਨਾ ਦੇਣਗੇ ਅਤੇ ਉਥੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਤੇ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ (ਵਿਿਗਆਨ) ਨੇ ਦੱਸਿਆ ਕਿ ਅੱੈਸ.ਅੱੈਮ.ਓ ਤਲਵੰਡੀ ਸਾਬੋ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਲਗਾਤਾਰ ਧੱਕੇਸ਼ਾਹੀਆ ਕੀਤੀਆ ਜਾ ਰਹੀਆਂ ਹਨ ਲਸਾੜਾ ਡਰੇਨ ਵਿੱਚੋਂ ਮਿਲੀਆ ਸਰਕਾਰੀ ਦਵਾਈਆਂ ਨੂੰ ਲੈ ਕੇ ਉੱਚ ਅਧਿਕਾਰੀਆਂ ਵੱਲੋਂ ਲਗਾਤਾਰ ਚੁੱਪ ਧਾਰਦੇ ਹੋਏ ਐੱਸ.ਅੱੈਮ.ਓ ਖਿਲਾਫ਼ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਸਬੰਧੀ ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਇਸ ਮਸਲੇ ਉਪਰ ਮੁੜ ਤੋ ਸੰਘਰਸ਼ ਉਲੀਕੀਆ ਜਾਵੇਗਾ।ਇਸ ਮੌਕੇ ਜਗਦੀਸ਼ ਸਿੰਘ ਪ੍ਰਧਾਨ ਨਥਾਣਾ, ਅਵਤਾਰ ਸਿੰਘ ਸੰਗਤ,ਮਨਪ੍ਰੀਤ ਸਿੰਘ ਨਥਾਣਾ,ਮਲਕੀਤ ਸਿੰਘ ਬਲਾਕ ਪ੍ਰਧਾਨ ਭਗਤਾ, ਗੁਰਜਿੰਦਰ ਸਿੰਘ ਔਲਖ ਸੂਬਾ ਪ੍ਰਧਾਨ ਆਊਟ ਸੋਰਸ,ਰਾਜੇਸ਼ ਕੁਮਾਰ, ਕੁਲਦੀਪ ਸਿੰਘ ਸੰਗਤ, ਯੂਨੀਅਨ,ਮਮਤਾ ਰਾਣੀ, ਤਲਵਿੰਦਰ ਕੌਰ ਆਦਿ ਸਾਥੀ ਹਾਜ਼ਰ ਸਨ।









