Home » ਧਰਮ » ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼,ਨੌਜਵਾਨੀ ਦੀ ਚੜ੍ਹਦੀਕਲਾ ਲਈ 28 ਨੂੰ ਅਰਦਾਸ ‘ਚ ਸ਼ਾਮਲ ਹੋਣ ਸੰਗਤਾਂ-ਜਥੇ:ਬਾਬਾ ਟੇਕ ਸਿੰਘ

ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼,ਨੌਜਵਾਨੀ ਦੀ ਚੜ੍ਹਦੀਕਲਾ ਲਈ 28 ਨੂੰ ਅਰਦਾਸ ‘ਚ ਸ਼ਾਮਲ ਹੋਣ ਸੰਗਤਾਂ-ਜਥੇ:ਬਾਬਾ ਟੇਕ ਸਿੰਘ

News Portal Development Companies In India

ਤਲਵੰਡੀ ਸਾਬੋ 26 ਅਕਤੂਬਰ (ਅੰਮ੍ਰਿਤ ਮਲਕਾਣਾ ) ਪੰਜਾਬ ਅੰਦਰ ਨਸ਼ਿਆਂ ਦੇ ਦੈਂਤ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਨੌਜਵਾਨ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਚੜ੍ਹਦੀਕਲਾ ਵਿੱਚ ਲਿਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਦੀ ਪੁਰਜ਼ੋਰ ਪ੍ਰੋੜ੍ਹਤਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 28 ਅਕਤੂਬਰ ਨੂੰ ਵਧ-ਚੜ੍ਹ ਕੇ ਅਰਦਾਸ ਦਿਵਸ ਵਿੱਚ ਸ਼ਾਮਲ ਹੋਣ।
ਪ੍ਰੈੱਸ ਬਿਆਨ ‘ਚ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਮੁੱਚੇ ਗੁਰੂ ਖ਼ਾਲਸਾ ਪੰਥ ਨੂੰ ਦਿੱਤਾ ਗਿਆ ਸੱਦਾ ਬੇਹੱਦ ਅਹਿਮ ਅਤੇ ਸਮੇਂ ਦੀ ਨਜ਼ਾਕਤ ਅਨੁਸਾਰ ਹੈ। 28 ਅਕਤੂਬਰ 2026 ਨੂੰ ਦੇਸ਼-ਵਿਦੇਸ਼ ਦੇ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਭਾਈ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਸਰੀਰਕ, ਮਾਨਸਿਕ ਤੇ ਆਤਮਿਕ ਚੜ੍ਹਦੀਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਜਾਵੇ।
ਸਿੰਘ ਸਾਹਿਬ ਨੇ ਇਸ ਗੱਲ ਤੇ ਡੂੰਘੀ ਚਿੰਤਾ ਪ੍ਰਗਟਾਈ ਕਿ ਅੱਜ ਸਿੰਥੈਟਿਕ ਅਤੇ ਮੈਡੀਕਲ ਨਸ਼ੇ ਘੁਣ ਵਾਂਗ ਸਾਡੀ ਹੋਣਹਾਰ ਜਵਾਨੀ ਨੂੰ ਅੰਦਰੋਂ-ਅੰਦਰ ਖ਼ਤਮ ਕਰ ਰਹੇ ਹਨ।ਜੇਕਰ ਸਮੇਂ ਦੀਆਂ ਸਰਕਾਰਾਂ ਨੇ ਨਸ਼ਿਆਂ ਦੇ ਇਸ ਸੰਗਠਿਤ ਨੈੱਟਵਰਕ ਅਤੇ ਸਪਲਾਈ ਚੇਨ ਨੂੰ ਜੜ੍ਹੋਂ ਨਾ ਪੁੱਟਿਆ ਤਾਂ ਇਸ ਦੇ ਨਤੀਜੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਘਾਤਕ ਹੋਣਗੇ।ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਪੀੜਤ ਪਰਿਵਾਰ ਦੀ ਪਿੱਠ ‘ਤੇ ਖੜ੍ਹਨ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ।

Leave a Comment

Will the middle class get relief from the first general budget of Modi 3.0?