Home » ਰਾਜਨੀਤੀ » “ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ” ਮੁਹਿੰਮ ਤਹਿਤ 30 ਅਕਤੂਬਰ ਨੂੰ ਹੋਨ ਵਾਲ਼ੀ ਰੈਲੀ ਸਬੰਧੀ ਕੀਤੀ ਮੀਟਿੰਗ

“ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ” ਮੁਹਿੰਮ ਤਹਿਤ 30 ਅਕਤੂਬਰ ਨੂੰ ਹੋਨ ਵਾਲ਼ੀ ਰੈਲੀ ਸਬੰਧੀ ਕੀਤੀ ਮੀਟਿੰਗ

News Portal Development Companies In India

ਰਾਮਾ ਮੰਡੀ,26 ਅਕਤੂਬਰ( ਗੁਰਪ੍ਰੀਤ ਸਿੰਘ ਅਰੋੜਾ)ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਮੁਹਿੰਮ ਤਹਿਤ ਹੋ ਰਹੀ 30 ਅਕਤੂਬਰ ਦੀ ਰੈਲੀ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਦੀ ਧਰਮਪਤਨੀ ਰਿਿਤਕਾ ਕੌਰ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਦੀਆਂ ਸੀਨੀਅਰ ਬੀਬੀਆਂ ਅਤੇ ਸਰਕਲ ਪ੍ਰਧਾਨ ਬੀਬੀਆਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੈਲੀ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਇਹ ਰੈਲੀ 30 ਅਕਤੂਬਰ ਦਿਨ ਸ਼ੁੱਕਰਵਾਰ ਪੰਜਾਬ ਪੈਲਸ ਤਲਵੰਡੀ ਸਾਬੋ ਸਵੇਰੇ 11 ਵਜੇ ਹੋਵੇਗੀ। ਉਨਾਂ ਮਾਵਾਂ-ਭੈਣਾ ਨੂੰ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਸਕੀਏ। ਇਸ ਮੌਕੇ ਸਰਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਪੀਏ ਹਰਤਾਬਲ ਸਿੰਘ ਸੁੱਖੀ ਆਦਿ ਤੋਂ ਇਲਾਵਾ ਬੀਬੀ ਵੀਰਪਾਲ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਕਿਰਨਦੀਪ ਕੌਰ, ਮਨਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੀਆਂ ਬੀਬੀਆਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ

Leave a Comment

Will the middle class get relief from the first general budget of Modi 3.0?