Home » ਖੇਡ » ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ-ਰਵੀਪ੍ਰੀਤ ਸਿੰਘ ਸਿੱਧੂ

ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ-ਰਵੀਪ੍ਰੀਤ ਸਿੰਘ ਸਿੱਧੂ

News Portal Development Companies In India

ਰਾਮਾ ਮੰਡੀ ,26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਪਿੰਡ ਗੁੜਥੜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵੱਲੋਂ ਕਰਵਾਏ ਗਏ ਛੇਵੇਂ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਮੂਲੀਅਤ ਕੀਤੀ। ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕਰਕੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਹਨਾਂ ਅੱਗੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵੱਲੋਂ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਕਲੱਬ ਦੇ ਅਹੁਦੇਦਾਰਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਪੀਏ ਹਰਤਾਬਲ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?