Home » ਧਰਮ » ਪਿੰਡ ਗਹਿਰੀ ਬੁੱਟਰ ਵਿਖੇ ਭਗਵਾਨ ਬਾਲਮੀਕ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਪਿੰਡ ਗਹਿਰੀ ਬੁੱਟਰ ਵਿਖੇ ਭਗਵਾਨ ਬਾਲਮੀਕ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

News Portal Development Companies In India

ਸੰਗਤ ਮੰਡੀ, 26 ਅਕਤੂਬਰ (ਅਮਨ ਸਰਦਾਰਗੜ੍ਹ) ਪਿੰਡ ਗਹਿਰੀ ਬੁੱਟਰ ਵਿਖੇ ਭਗਵਾਨ ਬਾਲਮੀਕ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿੱਕੀ ਸਿੰਘ ਅਤੇ ਗੱਗੀ ਸਿੰਘ ਨੇ ਸੰਗਤ ਨੂੰ ਭਗਵਾਨ ਬਾਲਮੀਕ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ।ਇਸ ਮੌਕੇ ਸੇਵਾਦਾਰਾਂ ਵੱਲੋਂ ਸੰਗਤ ਦੀ ਸੇਵਾ ਲਈ ਚੂਰਮੇ, ਭੁੱਜੀਆ-ਬਦਾਣੇ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਸੰਗਤ ਨੇ ਸ਼ਰਧਾ ਭਾਵਨਾ ਨਾਲ ਲੰਗਰ ਛਕਿਆ।ਇਸ ਮੌਕੇ ਗੋਗੀ ਸਿੰਘ, ਮਹਿਕਦੀਪ ਸਿੰਘ, ਬਿੱਟੂ ਸਿੰਘ, ਜੋਧਾ ਸਿੰਘ, ਕ੍ਰਾਂਤੀ ਸਿੰਘ ਅਤੇ ਸੰਦੀਪ ਸਿੰਘ ਤੋਂ ਇਲਾਵਾ ਪਿੰਡ ਦੇ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?