ਹਲਕਾ ਤਲਵੰਡੀ ਸਾਬੋ ਤੋਂ ਪ੍ਰੋਫੈਸਰ ਬਲਜਿੰਦਰ ਕੌਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਪ੍ਰਧਾਨ ਰੁਚਿਕਾ ਗੋਇਲ

ਰਾਮਾ ਮੰਡੀ 2 ਨਵੰਬਰ(ਗੁਰਪ੍ਰੀਤ ਸਿੰਘ ਅਰੋੜਾ ) ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਲਗਭਗ ਤੈਅ ਹੈ । ਇਨਾ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਰਾਮਾ ਦੀ ਪ੍ਰਧਾਨ ਰੁਚਿਕਾ ਗੋਇਲ ਨੇ ਗੱਲਬਾਤ ਦੌਰਾਨ ਕੀਤਾ। ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸੂਬੇ ਦੀ ਤਰੱਕੀ ਕਰ ਰਿਹਾ ਹੈ ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ ਅਤੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਹਰ ਮਹਿਲਾ ਨੂੰ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਰੁਚਿਕਾ ਗੋਇਲ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਲੱਖਾਂ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਲੋਕ ਭਲਾਈ ਸਕੀਮਾਂ ਦਾ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਉਹਨਾਂ ਕਿਹਾ ਕਿ 2027 ਦੇ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਅਤੇ ਹਲਕਾ ਤਲਵੰਡੀ ਸਾਬੋ ਤੋਂ ਪ੍ਰੋਫੈਸਰ ਬਲਜਿੰਦਰ ਕੌਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।









