Home » ਸਿੱਖਿਆ » ਜਨਗਣਨਾ 2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ;ਨਾਗਰਿਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਖ਼ੁਦ ਆਨਲਾਈਨ ਭਰ ਸਕਣਗੇ ਆਪਣੇ ਪਰਿਵਾਰਿਕ ਮੈਂਬਰਾਂ ਦੇ ਵੇਰਵੇ

ਜਨਗਣਨਾ 2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ;ਨਾਗਰਿਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਖ਼ੁਦ ਆਨਲਾਈਨ ਭਰ ਸਕਣਗੇ ਆਪਣੇ ਪਰਿਵਾਰਿਕ ਮੈਂਬਰਾਂ ਦੇ ਵੇਰਵੇ

News Portal Development Companies In India

ਮਰਦਮਸ਼ੁਮਾਰੀ 2027 ਸਬੰਧੀ ਨਗਰ ਕੌਂਸਲ ਸੰਗਤ ਮੰਡੀ ਦੇ ਖੇਤਰ ਵਿੱਚ ਕਰਵਾਏ ਜਾ ਰਹੇ ਹਨ ਜਨਗਣਨਾ ਜਾਗਰੂਕਤਾ ਤਹਿਤ ਵਿਸ਼ੇਸ਼ ਪ੍ਰੋਗਰਾਮ

 

ਸੰਗਤ ਮੰਡੀ,2ਨਵੰਬਰ(ਯੰਗ ਪੀਡੀਆ) ਭਾਰਤ ਸਰਕਾਰ ਵੱਲੋਂ ਮਰਦਮ ਸ਼ੁਮਾਰੀ 2027 ਦੇ ਦੂਜੇ ਪੜਾ ਤਹਿਤ ਸਵੈ -ਗਣਨਾ ਦੀ ਪ੍ਰਕਿਿਰਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਪੂਰਾ ਕੀਤਾ ਜਾਵੇਗਾ ਇਸ ਸਬੰਧੀ ਜਾਣਕਾਰੀ ਦੇਣ ਅਤੇ ਮਰਦਮ ਸ਼ੁਮਾਰੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਕੌਂਸਲ ਸੰਗਤ ਮੰਡੀ ( ਜ਼ਿਲ੍ਹਾ ਬਠਿੰਡਾ )ਦੇ ਖੇਤਰ ਵਿੱਚ ਵਿਸ਼ੇਸ਼ ਤੌਰ ‘ਤੇ ਸਵੈ -ਗਨਣਾ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਸ ਮੌਕੇ ਸ੍ਰੀ ਰਾਜੇਸ਼ ਧੀਮਾਨ ਪ੍ਰਿੰਸੀਪਲ ਸੈਂਸਸ ਅਫ਼ਸਰ – ਕਮ – ਡਿਪਟੀ ਕਮਿਸ਼ਨਰ ਬਠਿੰਡਾ ਵੱਲ਼ੋੋਂ ਖੇਤਰ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਜਾਗਰੂਕਤਾ ਟੀਮਾਂ ਭੇਜੀਆਂ ਜਾ ਰਹੀਆਂ ਹਨ । ਸ੍ਰੀ ਰਾਜੇਸ਼ ਧਿਮਾਨ ਜੀ ਨੇ ਅੱਗੇ ਦੱਸਿਆ ਕਿ ਮਰਦਮ ਸ਼ੁਮਾਰੀ ਇੱਕ ਮਹੱਤਵਪੂਰਨ ਕੌਮੀ ਕਾਰਜ ਹੈ, ਜਿਸ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸੇ ਤਹਿਤ ਜਨ- ਗਨਨਾ ਜਾਗਰੂਕਤਾ ਦੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤ ਮੰਡੀ, ਸੇਕਰਡ ਹਾਰਟ ਕਾਨਵੈਂਟ ਸਕੂਲ, ਸੰਗਤ ਮੰਡੀ ਅਤੇ ਗਿਆਨ ਜੋਤੀ ਗਰਲਜ ਕਾਲਜ,ਸੰਗਤ ਮੰਡੀ ਵਿਖੇ ਜਨਗਨਣਾ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ । ਜਾਗਰੂਕਤਾ ਟੀਮ ਦੇ ਮੈਂਬਰ ਸ੍ਰੀ ਮੋਤੀ ਰਾਮ ਅਤੇ ਸ਼੍ਰੀ ਮੁਕੇਸ਼ ਕੁਮਾਰ ਵੱਲੋਂ ਸੰਗਤ ਮੰਡੀ ਦੀਆਂ ਵੱਖ-ਵੱਖ ਵਿਿਦਅਕ ਸੰਸਥਾਵਾਂ ਵਿੱਚ ਜਾ ਕੇ ਜਨ ਗਨਣਾ 2027 ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਇਸ ਟੀਮ ਦੇ ਮੁਖੀ ਸ੍ਰੀ ਮੋਤੀ ਰਾਮ ਨੇ ਦੱਸਿਆ ਕਿ ਸਵੈ ਗਣਨਾ ਤਹਤ ਨਾਗਰਿਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਪਣੇ ਪਰਿਵਾਰਾਂ ਸਬੰਧੀ ਵੇਰਵੇ ਖੁਦ ਆਪਣੇ ਮੋਬਾਈਲਾਂ ਰਾਹੀਂ ਵੈੱਬਸਾਈਟ ‘ਤੇ ਜਾ ਕੇ ਆਪਣੇ ਪਰਿਵਾਰ ਦੇ ਹਰ ਮੈਂਬਰ ਦੀ ਜਾਣਕਾਰੀ ਖੁਦ ਹੀ ਭਰ ਸਕਦੇ ਹਨ । ਇਸ ਲਈ ਜ਼ਿਲ੍ਹਾ ਸੈਂਸਸ ਸੈੱਲ ਬਠਿੰਡਾ ਦੇ ਇੰਚਾਰਜ ਹਰਵਿੰਦਰ ਸਿੰਘ ਨੇ ਕਿਹਾ ਕਿ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਰਦਮ ਸ਼ੁਮਾਰੀ ਦੇਸ਼ ਦੇ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਲਈ ਅਹਿਮ ਆਧਾਰ ਹੈ । ਇਸ ਕਾਰਜ ਨੂੰ ਸਹੀ ਅਤੇ ਸਮੇਂ ਸਿਰ ਪੂਰਾ ਕਰਨ ਲਈ ਹਰ ਪੱਧਰ ‘ਤੇ ਸਹਿਯੋਗ ਦੇਣਾ ਹਰ ਨਾਗਰਿਕ ਦਾ ਮੁੱਢਲਾ ਕਰਤੱਵ ਹੈ। ਸੰਗਤ ਮੰਡੀ ਦੀਆਂ ਤਿੰਨੋ ਹੀ ਵਿਿਦਅਕ ਸੰਸਥਾਵਾਂ ਦੇ ਮੁਖੀਆਂ ਨੇ ਪ੍ਰਿੰਸੀਪਲ ਸੈਂਸਸ ਅਫਸਰ ਕੰਮ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ , ਜ਼ਿਲ੍ਹਾ ਸੈਂਸਸ ਸੈੱਲ ਬਠਿੰਡਾ ਦੇ ਇੰਚਾਰਜ ਸ੍ਰੀ ਹਰਵਿੰਦਰ ਸਿੰਘ, ਜ਼ਿਲ੍ਹੇ ਦੇ ਮਾਸਟਰ ਟਰੇਨਰ ਸ਼੍ਰੀ ਮੁਕੇਸ਼ ਬਾਂਸਲ ਅਤੇ ਜ਼ਿਲ੍ਾ ਲੋਕ ਸੰਪਰਕ ਅਫਸਰ ਸ੍ਰੀਮਤੀ ਮੇਘਾ ਮੈਡਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਰਹਿਨੁਮਾਈ ਹੇਠ ਇਹ ਟੀਮ ਸੰਗਤ ਮੰਡੀ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਜਾ ਕੇ ਜਨ ਗਣਨਾ 2027 ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰ ਰਹੀ ਹੈ। ਇਸ ਮੌਕੇ ਜਾਗਰੂਕਤਾ ਟੀਮ ਦੇ ਮੈਂਬਰ ਸ਼੍ਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਸੰਗਤ ਮੰਡੀ ਦੀਆਂ ਵੱਖ ਵੱਖ ਸੰਸਥਾਵਾਂ, ਪੂਰਨ ਸਹਿਯੋਗ ਦੇ ਰਹੀਆਂ ਹਨ ਅਤੇ ਉਨ੍ਹਾਂ ਦੇ ਵਿਿਦਆਰਥੀਆਂ ਦੁਆਰਾ ਜਾਗਰੂਕਤਾ ਟੀਮ ਨੂੰ ਵੱਖ-ਵੱਖ ਤਰ੍ਹਾਂ ਦੇ ਸਵਾਲ ਪੁੱਛ ਕੇ ਜਨ ਗਣਨਾ 2027 ਵਿੱਚ ਬਹੁਤ ਹੀ ਰੁਚੀ ਵਿਖਾਈ ਜਾ ਰਹੀ ਹੈ । ਸਮੁੱਚੀ ਟੀਮ ਵੱਲੋਂ ਖਾਸ ਤੌਰ ‘ਤੇ ਸਵੈ ਗਣਨਾ ਉੱਪਰ ਖਾਸ ਤੌਰ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ । ਜਾਗਰੂਕਤਾ ਟੀਮ ਵੱਲੋਂ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਵਿੱਚ ਵੱਖ-ਵੱਖ ਸੰਸਥਾਵਾਂ ਦੇ ਮੁਖੀ ਅਤੇ ਉਨਾਂ ਸੰਸਥਾਵਾਂ ਦੇ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Leave a Comment

Will the middle class get relief from the first general budget of Modi 3.0?