Home » ਧਰਮ » ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅੱਜ

ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅੱਜ

News Portal Development Companies In India

ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ‘ਚ ਪਹੁੰਚਣ ਦਾ ਸੱਦਾ

 

ਤਲਵੰਡੀ ਸਾਬੋ 02 ਨਵੰਬਰ (ਅੰਮ੍ਰਿਤ ਮਲਕਾਣਾ ) ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ 3 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤਖ਼ਤ ਸਾਹਿਬ ਵਿਖੇ ਖੁੱਲੇ੍ਹ ਪੰਡਾਲ ਅੰਦਰ ਆਲੌਕਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੱਲੋਂ ਸਮੁੱਚੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ‘ਚ ਹਾਜ਼ਰੀਆਂ ਭਰਨ ਦਾ ਸੱਦਾ ਦਿੱਤਾ ਗਿਆ ਹੈ।ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੀ ਖ਼ਾਸੀਅਤ ਇਹ ਹੋਵੇਗੀ ਕਿ ਪੰਥਕ ਰਵਾਇਤ ਅਨੁਸਾਰ ਇਸ ਦਿਨ ਸਮੁੱਚਾ ਮੰਚ ਸੰਚਾਲਨ ਅਤੇ ਗੁਰਮਤਿ ਪ੍ਰਵਾਹ ਪੂਰਨ ਤੌਰ ‘ਤੇ ਬੀਬੀਆਂ ਵੱਲੋਂ ਹੀ ਸੰਭਾਲਿਆ ਜਾਵੇਗਾ।ਬੀਬੀਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਪ੍ਰਚਾਰਕ ਬੀਬੀਆਂ ਵੱਲੋਂ ਗੁਰਮਤਿ ਵਿਚਾਰਾਂ ਰਾਹੀਂ ਮਾਤਾ ਸਾਹਿਬ ਕੌਰ ਜੀ ਦੇ ਤਿਆਗ, ਸਮਰਪਣ ਅਤੇ ਲਾਸਾਨੀ ਜੀਵਨ-ਫ਼ਲਸਫ਼ੇ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸੰਗਤਾਂ ਨੂੰ ਵਿਸ਼ੇਸ਼ ਸੱਦਾ ਦਿੰਦਿਆਂ ਸਿੰਘ ਸਾਹਿਬ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਮੁੱਚੀ ਕੌਮ ਲਈ ਰੂਹਾਨੀ ਉਚਾਈਆਂ, ਤਿਆਗ ਅਤੇ ਸੇਵਾ ਦਾ ਸਦਾ ਜਗਮਗਾਉਂਦਾ ਚਾਨਣ-ਮੁਨਾਰਾ ਹੈ।ਅੱਜ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਅਤੇ ਖ਼ਾਸ ਤੌਰ ‘ਤੇ ਬੀਬੀਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਮਾਤਾ ਜੀ ਦਾ ਜੀਵਨ-ਫ਼ਲਸਫ਼ਾ ਮਹੱਤਵਪੂਰਨ ਪ੍ਰੇਰਨਾ ਸਰੋਤ ਹੈ”ਇਸਲਈ ਸਮੁੱਚੀ ਸੰਗਤ ਨੂੰ ਨਿਮਰਤਾ ਸਹਿਤ ਸੱਦਾ ਦਿੰਦੇ ਹਾਂਕਿ ਉਹ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਕੇ ਗੁਰੂ-ਘਰ ਦੀਆਂ ਅਸੀਸਾਂ ਪ੍ਰਾਪਤ ਕਰਨ।

Leave a Comment

Will the middle class get relief from the first general budget of Modi 3.0?