
ਤਲਵੰਡੀ ਸਾਬੋ ,2ਨਵੰਬਰ(ਅੰਮ੍ਰਿਤ ਮਲਕਾਣਾ)ਪਿੰਡ ਫੁੱਲੋਖਾਰੀ ਦੇ ਕਰਮਜੀਤ ਸਿੰਘ ਬਾਬਾ ਦੀ ਮਿਹਨਤ ਅਤੇ ਲਗਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਤਿਆਰ ਕੀਤੇ ਬੱਚਿਆਂ ਨੇ ਭਰਤੀ ਪ੍ਰਕਿਿਰਆ ਦੇ ਟਰਾਇਲ ਸਫ਼ਲਤਾਪੂਰਵਕ ਪਾਸ ਕਰ ਲਏ। ਬੱਚਿਆਂ ਦੀ ਇਸ ਕਾਮਯਾਬੀ ਨਾਲ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਕਰਮਜੀਤ ਸਿੰਘ ਬਾਬਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਤਸਵੀਰਾਂ ਵਿੱਚ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਕੇਕ ਕੱਟ ਕੇ ਇਸ ਪ੍ਰਾਪਤੀ ਦਾ ਜਸ਼ਨ ਮਨਾਇਆ ਗਿਆ।ਕਰਮਜੀਤ ਸਿੰਘ ਬਾਬਾ ਦੀ ਮਿਹਨਤ, ਲਗਨ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਸਦਕਾ ਮਿਲੀ ਇਸ ਸਫ਼ਲਤਾ ਨੇ ਹੋਰਨਾਂ ਨੌਜਵਾਨਾਂ ਨੂੰ ਵੀ ਆਪਣੇ ਸੁਪਨੇ ਪੂਰੇ ਕਰਨ ਲਈ ਪ੍ਰੇਰਿਤ ਕੀਤਾ ਹੈ।









