
ਤਲਵੰਡੀ ਸਾਬੋ 07 ਨਵੰਬਰ (ਅੰਮ੍ਰਿਤ ਮਲਕਾਣਾ ) ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਚੁੱਕੇ ਤੇ ਮੌਜੂਦਾ ਸਮੇਂ ਹਲਕਾ ਮੌੜ ਤੋਂ ਸਰਗਰਮ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਅਤੇ ਉਨਾਂ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਜੋ ਹਲਕਾ ਤਲਵੰਡੀ ਸਾਬੋ ‘ਚ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਹਨ ਨੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਤੇ ਖਿੱਤੇ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਉਨਾਂ ਦੀਆਂ ਖੁਸ਼ੀਆਂ ਲਈ ਕਾਮਨਾ ਕੀਤੀ ਹੈ।
ਪ੍ਰੈੱਸ ਨੂੰ ਜਾਰੀ ਬਿਆਨ ਚ ਜੀਤਮਹਿੰਦਰ ਸਿੰਘ ਸਿੱਧੂ ਅਤੇ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਬੰਦੀਛੋੜ ਦਿਵਸ,ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਵਰਗੇ ਪਾਵਨ ਤਿਉਹਾਰ ਸਾਨੂੰ ਇਹ ਸੰਦੇਸ਼ ਦਿੰਦੇ ਹਨ ਕਿ ਸੱਚਾਈ ਦੇ ਰਾਹ ਤੇ ਚੱਲ ਕੇ ਹੀ ਜਿੱਤ ਨੂੰ ਮਾਣਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ,ਪ੍ਰਭੂ ਸ੍ਰੀ ਰਾਮ ਅਤੇ ਸ਼੍ਰਿਸਟੀ ਦੇ ਨਿਰਮਾਤਾ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈ ਕੇ ਸੱਚ ਦੇ ਮਾਰਗ ‘ਤੇ ਚੱਲਣ ਦਾ ਯਤਨ ਕਰਨਾ ਹਰ ਮਨੁੱਖ ਦੀ ਕੋਸ਼ਿਸ ਹੋਣੀ ਚਾਹਿਦੀ ਹੈ।ਉਨ੍ਹਾਂ ਸਮੂਹ ਵਰਗਾਂ ਦੇ ਲੋਕਾਂ ਨੂੰ ਇੰਨ੍ਹਾਂ ਪਾਵਨ ਤਿਉਹਾਰਾਂ ਦੀ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ‘ਚ ਖੁਸ਼ੀਆਂ ਅਤੇ ਖੇੜੇ ਲੈ ਕੇ ਆਉਣ।









