
ਰਾਮਾ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੀਵਾਲੀ ਦੇ ਪਾਵਨ ਅਵਸਰ ‘ਤੇ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਉਮੰਗ ਨਾਲ ਸ਼ਾਨਦਾਰ ਦੀਵਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਿਦਆਰਥੀਆਂ ਲਈ ਵੱਖ-ਵੱਖ ਰਚਨਾਤਮਕ ਮੁਕਾਬਲਿਆਂ ਦੇ ਨਾਲ-ਨਾਲ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਪੂਰੇ ਸਕੂਲ ਦੇ ਮਾਹੌਲ ਨੂੰ ਤਿਉਹਾਰੀ ਰੰਗ ਵਿੱਚ ਰੰਗ ਦਿੱਤਾ।ਸਮਾਰੋਹ ਦੌਰਾਨ ਅੱਠਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਿਦਆਰਥੀਆਂ ਲਈ ਰੰਗੋਲੀ ਮੁਕਾਬਲਾ, ਪੰਜਵੀਂ ਤੋਂ ਸੱਤਵੀਂ ਜਮਾਤ ਤੱਕ ਦੇ ਵਿਿਦਆਰਥੀਆਂ ਲਈ ਦੀਵਾਲੀ ਸਜਾਵਟੀ ਸਮੱਗਰੀ ਬਣਾਉਣ ਦਾ ਮੁਕਾਬਲਾ, ਦੂਜੀ ਅਤੇ ਤੀਜੀ ਜਮਾਤ ਲਈ ਕਾਗਜ਼ ਦੇ ਦੀਵੇ ਬਣਾਉਣ ਦਾ ਮੁਕਾਬਲਾ ਅਤੇ ਪਹਿਲੀ ਜਮਾਤ ਦੇ ਵਿਿਦਆਰਥੀਆਂ ਲਈ ਦੀਵੇ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਦੇ ਨਾਲ ਹੀ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਿਦਆਰਥੀਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂੰਮਾਨ ਜੀ ਸਮੇਤ ਰਾਮਾਇਣ ਦੇ ਵੱਖ-ਵੱਖ ਪਾਤਰਾਂ ਦਾ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ।ਵਿਿਦਆਰਥੀਆਂ ਨੇ ਮਨਮੋਹਕ ਨਾਚ, ਸੰਗੀਤ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਮਾਰੋਹ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਸਾਰੇ ਮੁਕਾਬਲਿਆਂ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਸਿਰਜਣਾਤਮਕਤਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਦੀਵਾਲੀ ਦੇ ਸ਼ੁਭ ਮੌਕੇ ‘ਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਟਾਫ਼ ਨੂੰ ਤੋਹਫ਼ੇ ਭੇਟ ਕੀਤੇ ਗਏ। ਇਸ ਦੇ ਨਾਲ ਹੀ ਸਕੂਲ ਦੇ ਸਮੂਹ ਚੌਥਾ ਦਰਜਾ ਕਰਮਚਾਰੀਆਂ, ਬੱਸ ਕੰਡਕਟਰਾਂ ਅਤੇ ਬੱਸ ਡਰਾਈਵਰਾਂ ਨੂੰ ਵੀ ਤੋਹਫ਼ੇ ਦੇ ਕੇ ਦੀਵਾਲੀ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਕੀਤਾ ਗਿਆ। ਇਸ ਉਪਰਾਲੇ ਰਾਹੀਂ ਸਕੂਲ ਪ੍ਰਬੰਧਕ ਕਮੇਟੀ ਨੇ ਹਰੇਕ ਕਰਮਚਾਰੀ ਦੇ ਯੋਗਦਾਨ ਪ੍ਰਤੀ ਆਪਣਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਵਾਤੀ ਕੋਹਲੀ ਚੋਪੜਾ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀ, ਸੱਚਾਈ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੁੜੇ ਰਹਿਣ ਦੇ ਨਾਲ-ਨਾਲ ਸੁਰੱਖਿਅਤ ਅਤੇ ਵਾਤਾਵਰਣ-ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।ਸਕੂਲ ਮੈਨੇਜਮੈਂਟ ਕਮੇਟੀ ਨੇ ਵੀ ਸਾਰਿਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਿਦਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ।
ਪ੍ਰੋਗਰਾਮ ਦੇ ਅੰਤ ਵਿੱਚ ਵਿਿਦਆਰਥੀਆਂ ਦੀ ਪ੍ਰਤਿਭਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।









