Home » Today In Focus » ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟ੍ਰੇਟ,ਬਠਿੰਡਾ;ਝੋਨੇ ਦੀ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਵੀ ਲਗਾਈ ਰੋਕ

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟ੍ਰੇਟ,ਬਠਿੰਡਾ;ਝੋਨੇ ਦੀ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਵੀ ਲਗਾਈ ਰੋਕ

News Portal Development Companies In India

ਬਠਿੰਡਾ, 12 ਨਵੰਬਰ : (ਅੰਮ੍ਰਿਤ ਮਲਕਾਣਾ ) ਜ਼ਿਲ੍ਹਾ ਮੈਜਿਸਟ੍ਰੇਟ (ਡੀ.ਸੀ) ਬਠਿੰਡਾ ਰਾਜੇਸ਼ ਧੀਮਾਨ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ ਵਿੱਚ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੁੰਦਾ ਹੈ, ਦਾ ਨੁਕਸਾਨ ਹੁੰਦਾ ਹੈ, ਜਿਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਨਾਲ ਲਗਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਅਤੇ ਗੋਦਾਮਾਂ ਵਿੱਚ ਸਟੋਰ ਕੀਤੀ ਗਈ ਫ਼ਸਲ ਨੂੰ ਅਤੇ ਗੋਲਾ ਬਰੂਦ ਦੇ ਡਿੱਪੂ ਵਿੱਚ ਅੱਗ ਲੱਗ ਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਵਾਤਾਵਰਨ ਵੀ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਤੋਂ ਇਲਾਵਾ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਰੋਕ ਲਗਾਈ ਗਈ ਹੈ।ਇਹ ਹੁਕਮ 16 ਜਨਵਰੀ 2027 ਤੱਕ ਲਾਗੂ ਰਹਿਣਗੇ।

Leave a Comment

Will the middle class get relief from the first general budget of Modi 3.0?

ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”

ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”