Home » ਸਿੱਖਿਆ » ਅੱੈਚਅੱੈਮਈਐੱਲ ਵੱਲੋਂ ਜੱਜਲ, ਗਾਟਵਾਲੀ ਅਤੇ ਪਿੰਡ ਤਿਓਣਾ ਪੁਜਾਰੀਆਂ ਦੇ ਸਰਕਾਰੀ ਸਕੂਲ ਵਿੱਚ ਹੋਣਹਾਰ ਵਿਿਦਆਰਥੀਆਂ ਨੂੰ ਸਕਾਲਰਸ਼ਿਪ, ਲੈਪਟਾਪ ਤੇ ਟੈਬਲੇਟ ਪ੍ਰਦਾਨ ਕੀਤੇ

ਅੱੈਚਅੱੈਮਈਐੱਲ ਵੱਲੋਂ ਜੱਜਲ, ਗਾਟਵਾਲੀ ਅਤੇ ਪਿੰਡ ਤਿਓਣਾ ਪੁਜਾਰੀਆਂ ਦੇ ਸਰਕਾਰੀ ਸਕੂਲ ਵਿੱਚ ਹੋਣਹਾਰ ਵਿਿਦਆਰਥੀਆਂ ਨੂੰ ਸਕਾਲਰਸ਼ਿਪ, ਲੈਪਟਾਪ ਤੇ ਟੈਬਲੇਟ ਪ੍ਰਦਾਨ ਕੀਤੇ

News Portal Development Companies In India

– ਮੌਜੂਦਾ ਸਾਲ ਦੌਰਾਨ ਕੁੱਲ 165 ਵਿਿਦਆਰਥੀਆਂ ਨੂੰ ਦਿੱਤੀ ਜਾ ਰਹੀ ਸਕਾਲਰਸ਼ਿਪ, 2018 ਵਿੱਚ ਸ਼ੁਰੂ ਹੋਏ ਪ੍ਰੋਗਰਾਮ ਤਹਿਤ ਹੁਣ ਤੱਕ 2,000 ਤੋਂ ਵੱਧ ਵਿਿਦਆਰਥੀਆਂ ਨੂੰ ਮਿਲੀ ਸਕਾਲਰਸ਼ਿਪ, 1,400 ਤੋਂ ਵੱਧ ਲੜਕੀਆਂ ਸ਼ਾਮਲ-

ਰਾਮਾ ਮੰਡੀ, 12 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹੋਣਹਾਰ ਵਿਿਦਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱੈਚਅੱੈਮਈਅੱੈਲ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵੱਲੋਂ ਇੱਕ ਵਿਸ਼ੇਸ਼ ਸਕਾਲਰਸ਼ਿਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਸਕਾਲਰਸ਼ਿਪ ਵੰਡ ਮੁਹਿੰਮ ਤਹਿਤ ਜੱਜਲ ਹਾਈ ਸਕੂਲ, ਗਾਟਵਾਲੀ ਹਾਈ ਸਕੂਲ ਅਤੇ ਪਿੰਡ ਤਿਓਣਾ ਪੁਜਾਰੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਣਹਾਰ ਵਿਿਦਆਰਥੀਆਂ ਨੂੰ ਸਕਾਲਰਸ਼ਿਪ ਅਤੇ ਲੈਪਟਾਪ ਤੇ ਟੈਬਲੇਟ ਪ੍ਰਦਾਨ ਕੀਤੇ ਗਏ। ਮੌਜੂਦਾ ਸਾਲ ਦੌਰਾਨ ਕੁੱਲ 165 ਵਿਿਦਆਰਥੀਆਂ ਨੂੰ ਇਸ ਪ੍ਰੋਗਰਾਮ ਤਹਿਤ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ।
ਸਾਲ 2018 ਵਿੱਚ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਰਾਹੀਂ ਕੰਪਨੀ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਿਦਆਰਥੀਆਂ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਧੁਨਿਕ ਡਿਜੀਟਲ ਸਿੱਖਿਆ ਦੇ ਸਾਧਨਾਂ ਨਾਲ ਵੀ ਜੋੜ ਰਹੀ ਹੈ। ਇਸ ਪ੍ਰੋਗਰਾਮ ਤਹਿਤ ਹੁਣ ਤੱਕ 2,000 ਤੋਂ ਵੱਧ ਵਿਿਦਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚ 1,400 ਤੋਂ ਵੱਧ ਲੜਕੀਆਂ ਸ਼ਾਮਲ ਹਨ। ਇਹ ਅੰਕੜਾ ਰੂਰਲ ਖੇਤਰਾਂ ਦੀਆਂ ਧੀਆਂ ਨੂੰ ਸਿੱਖਿਆ ਰਾਹੀਂ ਅੱਗੇ ਵਧਾਉਣ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਉਤਸ਼ਾਹਿਤ ਕਰਨ ਪ੍ਰਤੀ ਐਚਐਮਈਐਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਅੱੈਚਅੱੈਮਈਅੱੈਲ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਿਦਆਰਥੀਆਂ ਨੂੰ ਉਨ੍ਹਾਂ ਦੇ ਨਤੀਜਿਆਂ ਅਤੇ ਮੈਰਿਟ ਦੇ ਆਧਾਰ ‘ਤੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਬਾਰ੍ਹਵੀਂ ਜਮਾਤ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਿਦਆਰਥੀ ਨੂੰ 75,000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 65,000 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 55,000 ਰੁਪਏ ਦੀ ਨਕਦ ਸਕਾਲਰਸ਼ਿਪ ਦੇ ਨਾਲ ਲੈਪਟਾਪ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਦਸਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਿਦਆਰਥੀ ਨੂੰ 60,000 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 50,000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 40,000 ਰੁਪਏ ਦੀ ਨਕਦ ਸਕਾਲਰਸ਼ਿਪ ਦੇ ਨਾਲ ਟੈਬਲੇਟ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਬਾਰ੍ਹਵੀਂ ਜਮਾਤ, ਦਸਵੀਂ ਜਮਾਤ ਵਿੱਚ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹਰੇਕ ਯੋਗ ਵਿਿਦਆਰਥੀ ਨੂੰ 30,000 ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਂਦੀ ਹੈ।
ਨਕਦ ਸਹਾਇਤਾ ਦੇ ਨਾਲ ਲੈਪਟਾਪ ਅਤੇ ਟੈਬਲੇਟ ਦੇਣ ਦਾ ਉਦੇਸ਼ ਵਿਿਦਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਸਾਧਨਾਂ ਨਾਲ ਜੋੜਨਾ ਹੈ, ਤਾਂ ਜੋ ਉਹ ਆਨਲਾਈਨ ਅਧਿਐਨ, ਵਿਿਸ਼ਆਂ ਦੀ ਡੂੰਘੀ ਸਮਝ ਅਤੇ ਨੀਟ,ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰ ਸਕਣ। ਇਸ ਤਰ੍ਹਾਂ ਇਹ ਪ੍ਰੋਗਰਾਮ ਸਿਰਫ਼ ਮੈਰਿਟ ਨੂੰ ਸਨਮਾਨਿਤ ਕਰਨ ਤੱਕ ਸੀਮਿਤ ਨਹੀਂ ਹੈ, ਸਗੋਂ ਵਿਿਦਆਰਥੀਆਂ ਦੇ ਅਗਲੇ ਅਕਾਦਮਿਕ ਸਫ਼ਰ ਵਿੱਚ ਵੀ ਸਹਾਇਕ ਬਣ ਰਿਹਾ ਹੈ।

ਸਕਾਲਰਸ਼ਿਪ ਨੇ ਜਗਾਈ ਮੁਕਾਬਲੇ ਦੀ ਭਾਵਨਾ, ਪੇਂਡੂ ਵਿਿਦਆਰਥੀ ਪਹੁੰਚੇ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਤੱਕ

ਇਸ ਪਹਿਲਕਦਮੀ ਦਾ ਸਭ ਤੋਂ ਮਹੱਤਵਪੂਰਨ ਪ੍ਰਭਾਵ ਸਰਕਾਰੀ ਸਕੂਲਾਂ ਦੇ ਵਿਿਦਆਰਥੀਆਂ ਵਿੱਚ ਵਧ ਰਹੇ ਆਤਮਵਿਸ਼ਵਾਸ ਅਤੇ ਪੜ੍ਹਾਈ ਪ੍ਰਤੀ ਉਤਸ਼ਾਹ ਦੇ ਰੂਪ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਵਿਿਦਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਸਕਾਲਰਸ਼ਿਪ, ਲੈਪਟਾਪ ਅਤੇ ਹੋਰ ਸਹੂਲਤਾਂ ਮਿਲਦੀਆਂ ਹਨ, ਤਾਂ ਉਨ੍ਹਾਂ ਵਿੱਚ ਹੋਰ ਮਿਹਨਤ ਕਰਨ ਅਤੇ ਆਪਣੇ ਸਾਥੀਆਂ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੀ ਪ੍ਰੇਰਣਾ ਪੈਦਾ ਹੁੰਦੀ ਹੈ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵੀ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਹੁਲਾਰਾ ਮਿਿਲਆ ਹੈ। ਇਸ ਦੇ ਨਤੀਜੇ ਵਜੋਂ ਕਈ ਵਿਿਦਆਰਥੀ ਨੀਟ, ਅਤੇ ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਦੇਸ਼ ਦੇ ਨਾਮਵਰ ਇੰਜੀਨੀਅਰਿੰਗ ਅਤੇ ਮੈਡੀਕਲ ਸੰਸਥਾਨਾਂ ਵਿੱਚ ਦਾਖ਼ਲਾ ਹਾਸਲ ਕਰ ਰਹੇ ਹਨ।
ਇਸ ਦੀ ਇੱਕ ਪ੍ਰੇਰਨਾਦਾਇਕ ਉਦਾਹਰਨ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਦੇ ਵਿਿਦਆਰਥੀ ਹਰਮਨਦੀਪ ਦੀ ਹੈ। ਹਰਮਨਦੀਪ ਨੇ ਬਾਰ੍ਹਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕਾਲਰਸ਼ਿਪ ਅਤੇ ਲੈਪਟਾਪ ਪ੍ਰਾਪਤ ਕੀਤਾ ਸੀ। ਇਸ ਸਹਾਇਤਾ ਨਾਲ ਉਸ ਨੂੰ ਆਨਲਾਈਨ ਪੜ੍ਹਾਈ ਅਤੇ ਨੀਟ ਦੀ ਤਿਆਰੀ ਕਰਨ ਵਿੱਚ ਮਦਦ ਮਿਲੀ। ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਉਸ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਅਤੇ ਅੱਜ ਉਹ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿੱਚ ਐੱਮ.ਬੀ.ਬੀ. ਦੀ ਪੜ੍ਹਾਈ ਕਰ ਰਿਹਾ ਹੈ।
ਇਸੇ ਤਰ੍ਹਾਂ ਪਿੰਡ ਰਾਮਸਰਾ ਦੇ ਸਰਕਾਰੀ ਸਕੂਲ ਦੇ ਵਿਿਦਆਰਥੀ ਗੁਰਦਾਸ ਸਿੰਘ ਨੇ ਦਸਵੀਂ ਜਮਾਤ ਵਿੱਚ ਸਕਾਲਰਸ਼ਿਪ ਪ੍ਰਾਪਤ ਕੀਤੀ ਸੀ। ਸਕਾਲਰਸ਼ਿਪ ਨਾਲ ਮਿਲੇ ਉਤਸ਼ਾਹ ਅਤੇ ਆਪਣੀ ਲਗਾਤਾਰ ਮਿਹਨਤ ਦੇ ਬਲ ‘ਤੇ ਉਸ ਨੇ ਪੜ੍ਹਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਜੇ.ਈ.ਈ ਦੀ ਪ੍ਰੀਖਿਆ ਵੀ ਪਾਸ ਕੀਤੀ। ਅੱਜ ਉਹ ਂੀਠ ਜਲੰਧਰ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਹੈ।

Leave a Comment

Will the middle class get relief from the first general budget of Modi 3.0?

ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”