Home » ਧਰਮ » BABA VISHVKARAMA JI BIRTHDAY CELEBRATION:ਪਿੰਡ ਮਲਕਾਣਾ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

BABA VISHVKARAMA JI BIRTHDAY CELEBRATION:ਪਿੰਡ ਮਲਕਾਣਾ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

News Portal Development Companies In India

ਤਲਵੰਡੀ ਸਾਬੋ,ਨਵੰਬਰ(ਅੰਮ੍ਰਿਤ ਮਲਕਾਣਾ)ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਸਥਿਤ ਗੁਰਦੁਆਰਾ ਪਰਗਟ ਸਰ ਸਾਹਿਬ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪਿੰਡ ਦੇ ਸਮੂਹ ਮਿਸਤਰੀ ਭਾਈਚਾਰੇ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਨਾਲ ਹੋਈ। ਇਸ ਉਪਰੰਤ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਪਹੁੰਚੀ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪਿੰਡ ਦੇ ਸੇਵਾਦਾਰਾਂ ਵੱਲੋਂ ਵੀ ਵੱਧ-ਚੜ੍ਹ ਕੇ ਸੇਵਾ ਨਿਭਾਈ ਗਈ।ਸਮਾਗਮ ਦੇ ਅਖੀਰ ਵਿੱਚ ਵਿਸ਼ਵਕਰਮਾ ਕਮੇਟੀ ਵੱਲੋਂ ਧਾਰਮਿਕ ਸਮਾਗਮ ਵਿੱਚ ਸੇਵਾ ਨਿਭਾਉਣ ਵਾਲੇ ਸਮੂਹ ਪਾਠੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਸਮੂਹ ਨਗਰ ਦੇ ਸਹਿਯੋਗ ਨਾਲ ਇਹ ਪਵਿੱਤਰ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।

Leave a Comment

Will the middle class get relief from the first general budget of Modi 3.0?