Home » ਰਾਜਨੀਤੀ » Bhajpa news:ਭਾਜਪਾ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Bhajpa news:ਭਾਜਪਾ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

News Portal Development Companies In India

ਬੰਦੀ ਛੋੜ ਦਿਵਸ (ਦੀਵਾਲੀ) ਅਤੇ ਗੁਰਪੁਰਬ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ

ਰਾਮਾ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਸਾਥੀਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਉਨਾਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਾਵਨ ਦਿਹਾੜੇ ਦੀ ਸ਼ੁਰੂਆਤ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੀਸ ਨਿਵਾ ਕੇ ਕੀਤੀ। ਉਹਨਾਂ ਕਿਹਾ ਕਿ ਗੁਰੂ-ਘਰ ਦੀ ਹਾਜ਼ਰੀ ਵਿੱਚ ਮਨ ਨੂੰ ਆਤਮਿਕ ਟਿਕਾਅ ਮਿਿਲਆ ਅਤੇ ਹਿਰਦਾ ਸ਼ੁਕਰਾਨੇ ਨਾਲ ਭਰ ਗਿਆ।ਪਵਿੱਤਰ ਹੁਕਮਨਾਮਾ ਸਾਹਿਬ ਦੇ ਦਰਸ਼ਨ ਕਰਦਿਆਂ ਗੁਰੂ ਸਾਹਿਬ ਦਾ ਫ਼ੁਰਮਾਨ ਪ੍ਰਾਪਤ ਹੋਇਆ। ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਹਲਕੇ ਦੇ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਗੁਰਪੁਰਬ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ।

Leave a Comment

Will the middle class get relief from the first general budget of Modi 3.0?