Home » Uncategorized » Bikram Singh Majithia ਨੂੰ ‘ਸੁਪਰੀਮ’ ਰਾਹਤ, ਜਲਦ ਜੇਲ੍ਹ ਚੋਂ ਬਾਹਰ ਆਉਣਗੇ ਮਜੀਠੀਆ, ਜਾਣੋ ਵਕੀਲਾਂ ਨੇ ਕੀ ਕਿਹਾ | ਮੁੱਖ ਖਬਰਾਂ

Bikram Singh Majithia ਨੂੰ ‘ਸੁਪਰੀਮ’ ਰਾਹਤ, ਜਲਦ ਜੇਲ੍ਹ ਚੋਂ ਬਾਹਰ ਆਉਣਗੇ ਮਜੀਠੀਆ, ਜਾਣੋ ਵਕੀਲਾਂ ਨੇ ਕੀ ਕਿਹਾ | ਮੁੱਖ ਖਬਰਾਂ

News Portal Development Companies In India

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ’ਚ ਨਿਆਂ ਕੀਤਾ ਹੈ। ਉਨ੍ਹਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਸੁਪਰੀਮ ਕੋਰਟ ਨੂੰ ਮਜੀਠੀਆ ਨੂੰ ਬੇੱਲ ਮਿਲ ਗਈ ਸੀ। ਡੀਏ ਕੇਸ ਸਾਲ 2007 ਤੋਂ ਲੈ ਕੇ 2017 ਤੱਕ ਦਾ ਸੀ। ਸੁਪਰੀਮ ਕੋਰਟ ਵੱਲੋਂ ਇਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਮਾਨਤ ਦਾ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਮਜੀਠੀਆ ਦੇ ਘਰੋਂ 5 ਰੁਪਏ ਵੀ ਬਰਾਮਦ ਨਹੀਂ ਹੋਏ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਬਿਨਾ ਸ਼ਰਤ ਰਾਹਤ ਦਿੱਤੀ।

ਵਕੀਲ ਨੇ ਇਹ ਵੀ ਦੱਸਿਆ ਕਿ ਪਿਛਲੇ 7 ਮਹੀਨਿਆਂ ਤੋਂ ਮਜੀਠੀਆ ਜੇਲ੍ਹ ’ਚ ਬੰਦ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਕੋਈ ਵੀ ਦਲੀਲ ਨਹੀਂ ਸੁਣੀ।

ਕਾਬਿਲੇਗੌਰ ਹੈ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜ਼ਮਾਨਤ ਅਰਜੀ ਨੂੰ ਦਿੱਤੀ ਮਨਜ਼ੂਰੀ

– PTC NEWS

Leave a Comment

Will the middle class get relief from the first general budget of Modi 3.0?