Home » ਤਾਜ਼ਾ ਖ਼ਬਰਾਂ » ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ

News Portal Development Companies In India

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ

ਸੰਗਤ ਮੰਡੀ, 23 ਮਾਰਚ (ਯ ਪ )
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪੱਕਾ ਕਲਾਂ ਦੇ ਸਰਪੰਚ ਬਲਕਰਨ ਸਿੰਘ, ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਮੈਂਬਰ ਸਿੰਘ ਮਸਾਣਾ ਤੇ ਸਰਪੰਚ ਬਲਕਰਨ ਸਿੰਘ ਵੱਲੋਂ ਕੀਤਾ ਗਿਆ। ਕੈਂਪ ਵਿੱਚ ਪਿੰਡ ਦੇ ਨੌਜਵਾਨਾਂ ਵੱਲੋਂ 40 ਯੂਨਿਟ ਖੂਨਦਾਨ ਕੀਤਾ ਗਿਆ। ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਯੋਧਿਆਂ ਦੀ ਧਰਤੀ ਹੈ । ਸ਼ਹੀਦ ਭਗਤ ਸਿੰਘ ,ਰਾਜਗੁਰੂ, ਸੁਖਦੇਵ ਯੋਧਿਆਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਫਾਂਸੀ ਦਾ ਫੰਦਾ ਆਪਣੇ ਗਲ ਵਿੱਚ ਪਾਇਆ ਤੇ ਦੇਸ਼ ਨੂੰ ਆਜ਼ਾਦ ਕਰਵਾਇਆ। ਅੱਜ ਉਹਨਾਂ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ ਜੋ ਕਿ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਵੇਗਾ। ਖੂਨਦਾਨੀਆਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਸਰਪੰਚ ਬਲਕਰਨ ਸਿੰਘ ਨੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਨਗਰ ਪੰਚਾਇਤ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?