
ਤਲਵੰਡੀ ਸਾਬੋ (ਅੰ੍ਰਿਮਤ ਮਲਕਾਣਾ) ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੇ ਜੰਮਪਲ ਅਤੇ ਫ਼ਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਫ਼ਿਲਮ ਡਾਇਰੈਕਟਰ ਆਰ ਮਲਕਾਣਾ ਆਪਣੀ ਫ਼ਿਲਮ ਮਿੱਟੀ ਦੇ ਪੁੱਤ ਦੀ ਰਿਲੀਜ਼ ਤੋਂ ਬਾਅਦ ਆਪਣੇ ਜੱਦੀ ਪਿੰਡ ਮਲਕਾਣਾ ਵਿਖੇ ਪਹੁੰਚੇ। ਇਸ ਮੌਕੇ ਉਹ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵੀ ਗਏ, ਜਿੱਥੋਂ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ ਸੀ।ਜ਼ਿਕਰਯੋਗ ਹੈ ਕਿ ਆਰ ਮਲਕਾਣਾ ਨੇ ਇੱਕ ਆਮ ਕਿਸਾਨੀ ਪਰਿਵਾਰ ਵਿੱਚੋਂ ਉੱਠ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਫ਼ਿਲਮ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਉਨ੍ਹਾਂ ਨੇ ਕਈ ਫ਼ਿਲਮਾਂ ਅਤੇ ਗੀਤਾਂ ਵਿੱਚ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਉਹ ਫ਼ਿਲਮ ਬੀਬੀ ਰਜਨੀ ਵਿੱਚ ਵੀ ਡਾਇਰੈਕਟਰ ਵਜੋਂ ਆਪਣੀ ਭੂਮਿਕਾ ਨਿਭਾ ਚੁੱਕੇ ਹਨ। ਹੁਣ ਅਦਾਕਾਰ ਦੇਵ ਖਰੌੜ ਦੀ ਫ਼ਿਲਮ ਮਿੱਟੀ ਦੇ ਪੁੱਤ ਦਾ ਨਿਰਦੇਸ਼ਨ ਕਰਕੇ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ।
ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਿਦਆਰਥੀਆਂ ਨਾਲ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਉਹ ਵੀ ਕਦੇ ਇਸੇ ਸਕੂਲ ਵਿੱਚ ਬੱਚਿਆਂ ਵਾਂਗ ਛੋਟੇ-ਛੋਟੇ ਬੈਂਚਾਂ ਅਤੇ ਤਪੜਾਂ ਉੱਤੇ ਬੈਠ ਕੇ ਪੜ੍ਹਿਆ ਕਰਦੇ ਸਨ।ਉਨ੍ਹਾਂ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਮਨ ਵਿੱਚ ਕੋਈ ਪੱਕਾ ਟੀਚਾ ਹੋਵੇ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਸੱਚੀ ਲਗਨ ਤੇ ਮਿਹਨਤ ਕੀਤੀ ਜਾਵੇ ਤਾਂ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।
ਆਰ ਮਲਕਾਣਾ ਦੀ ਇਸ ਪ੍ਰਾਪਤੀ ਨਾਲ ਪਿੰਡ ਮਲਕਾਣਾ, ਉਨ੍ਹਾਂ ਦੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਉਨ੍ਹਾਂ ਦੀ ਸਕੂਲ ਫੇਰੀ ਨੇ ਵਿਿਦਆਰਥੀਆਂ ਵਿੱਚ ਵੀ ਨਵਾਂ ਉਤਸ਼ਾਹ ਅਤੇ ਅੱਗੇ ਵਧਣ ਦੀ ਪ੍ਰੇਰਣਾ ਪੈਦਾ ਕੀਤੀ।ਪਿੰਡ ਦੀ ਮਿੱਟੀ ਨਾਲ ਜੁੜਿਆ ਇਨਸਾਨ ਜਦੋਂ ਮਿਹਨਤ ਨਾਲ ਕਾਮਯਾਬੀ ਦੀਆਂ ਬੁਲੰਦੀਆਂ ਛੂੰਹਦਾ ਹੈ ਤਾਂ ਉਸ ਦੀ ਕਾਮਯਾਬੀ ਪੂਰੇ ਇਲਾਕੇ ਲਈ ਮਾਣ ਬਣ ਜਾਂਦੀ ਹੈ।









