Home » ਤਾਜ਼ਾ ਖ਼ਬਰਾਂ » MMSBY ਯੋਜਨਾ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਵੱਲੋਂ VLEs ਨਾਲ ਮੀਟਿੰਗ

MMSBY ਯੋਜਨਾ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਵੱਲੋਂ VLEs ਨਾਲ ਮੀਟਿੰਗ

News Portal Development Companies In India


ਤਲਵੰਡੀ ਸਾਬੋ(ਅੰਮ੍ਰਿਤ ਮਲਕਾਣਾ)14ਮਾਰਚ  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (MMSBY) ਹੇਠ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅੱਜ ਸਿਵਲ ਹਸਪਤਾਲ ਤਲਵੰਡੀ ਸਾਬੋ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਰਵੀਕਾਂਤ ਗੁਪਤਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (CSC) ਦੇ ਵਿਲੇਜ ਲੈਵਲ ਐਂਟਰਪ੍ਰਿਨਿਊਰਜ਼ (VLEs) ਨੇ ਭਾਗ ਲਿਆ।

ਮੀਟਿੰਗ ਦੌਰਾਨ ਡਾ. ਰਵੀਕਾਂਤ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਸਿਹਤ ਸੇਵਾ ਦੇਣ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਨੇ VLEs ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਯੋਗ ਪਰਿਵਾਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਕੋਈ ਵੀ ਹੱਕਦਾਰ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵੰਚਿਤ ਨਾ ਰਹਿ ਜਾਵੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡ ਪੱਧਰ ’ਤੇ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ VLEs ਨੂੰ ਕਿਹਾ ਗਿਆ ਕਿ ਲੋਕਾਂ ਨੂੰ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਦੌਰਾਨ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ ਅਤੇ VLEs ਵੱਲੋਂ ਆ ਰਹੀਆਂ ਦਿੱਕਤਾਂ ਦਾ ਹੱਲ ਵੀ ਕੀਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਯੋਜਨਾ ਦੀ ਸਫਲਤਾ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨਗੇ।

ਮੀਟਿੰਗ ਦੇ ਅੰਤ ਵਿੱਚ ਸੀਨੀਅਰ ਮੈਡੀਕਲ ਅਫਸਰ ਨੇ ਸਭ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇ।

Leave a Comment

Will the middle class get relief from the first general budget of Modi 3.0?