
ਬਠਿੰਡਾ,7 ਨਵੰਬਰ(ਯੰਗ ਪੀਡੀਆ)ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ ਦੇ ਸਕੂਲ ਇਨਚਾਰਜ ਸਰਦਾਰ ਸਤਨਾਮ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ ਵਿਖੇ ਲੀਗਲ ਲਿਟਰੇਸੀ ਕਲੱਬ ਦੇ ਅਧੀਨ ‘ਸੁਰੱਖਿਅਤ ਬਚਪਨ’ ਦੇ ਵਿਸ਼ੇ ‘ਤੇ ਸਵੇਰ ਦੀ ਸਭਾ ਵਿੱਚ ਪ੍ਰੋਗਰਾਮ ਕਰਵਾਇਆ ਗਿਆ ਲ ਇਸ ਪ੍ਰੋਗਰਾਮ ਵਿੱਚ ਸ੍ਰੀ ਮੋਤੀ ਰਾਮ ਲੀਗਲ ਲਿਟਰੇਸੀ ਕਲੱਬ, ਸ. ਸ. ਸ. ਸ. ਭਗਵਾਨਗੜ੍ਹ ( ਬਠਿੰਡਾ) ਦੇ ਨੋਡਲ ਦਾ ਵਿਸ਼ੇਸ਼ ਸਹਿਯੋਗ ਰਿਹਾਲ ਇਸ ਪ੍ਰੋਗਰਾਮ ਦੇ ਤਹਿਤ ਸ੍ਰੀ ਰਾਕੇਸ਼ ਨਰੂਲਾ, ਸਰਗਰਮ ਸਮਾਜ ਸੇਵੀ ਅਤੇ ਮੈਂਬਰ ਰਾਸ਼ਟਰੀ ਕਾਨੂੰਨੀ ਅਥਾਰਟੀ ਸੇਵਾਵਾਂ ਬਠਿੰਡਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਜਿਨ੍ਹਾਂ ਨੇ ਆਪਣੇ ਲੈਕਚਰ ਦੌਰਾਨ ਬੱਚਿਆਂ ਨੂੰ ਉਹਨਾਂ ਦੇ ਅਧਿਕਾਰਾਂ ਔਰਤਾਂ, ਲੜਕੀਆਂ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ਼ ਯੋਜਨਾਵਾਂ, ਪ੍ਰਸ਼ਾਸਨ ਵੱਲੋਂ ਲਗਾਈਆਂ ਜਾ ਰਹੀਆਂ ਵਿਸ਼ੇਸ਼ ਲੋਕ ਅਦਾਲਤਾਂ,ਮੁਫਤ ਰਾਸ਼ਟਰੀ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਵੱਖ-ਵੱਖ ਤਰ੍ਹਾਂ ਦੇ ਟੋਲ ਫਰੀ ਨੰਬਰਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ । ਉਹਨਾਂ ਨੇ 1098 ਟੋਲ ਫਰੀ ਨੰਬਰ ਸਬੰਧੀ ਵਿਸਥਾਰ ਸਹਿਤ ਦੱਸਿਆ। ਸ਼੍ਰੀ ਨਰੂਲਾ ਨੇ ਵਿਿਦਆਰਥੀਆਂ ਨੂੰ ਹਰ ਸਮੇਂ ਸੁਚੇਤ ਰਹਿਣ ਅਤੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ,ਉਹਨਾਂ ਨੇ ਸਰੀਰ ਦਾਨ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਇਸ ਪ੍ਰੋਗਰਾਮ ਦਾ ਸਟੇਜ ਸੰਚਾਲਨ ਸ੍ਰੀ ਮੋਤੀ ਰਾਮ, ਨੋਡਲ,ਲੀਗਲ ਲਿਟਰੇਸੀ ਕਲੱਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਗਵਾਨਗੜ੍ਹ ਵੱਲੋਂ ਕੀਤਾ ਗਿਆਲ ਪ੍ਰੋਗਰਾਮ ਦੇ ਅਖੀਰ ਵਿੱਚ ਸਰਦਾਰ ਸਤਨਾਮ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਉਹਨਾਂ ਸਾਰੇ ਹੀ ਟੋਲ ਫਰੀ ਨੰਬਰਾਂ ਦੀ ਦੁਹਰਾਈ ਵੀ ਕਰਵਾਈ ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ ਵੀ ਹਾਜ਼ਰ ਸੀ।









